ਲੋਕ ਸਭਾ ਹਲਕਾ ਫ਼ਿਰੋਜਪੁਰ ਵਿਚ ਫਸਵਾਂ ਮੁਕਾਬਲਾ

ਜਲਾਲਾਬਾਦ,4 ਜੂਨ (ਜਤਿੰਦਰ ਪਾਲ ਸਿੰਘ)- ਲੋਕ ਸਭਾ ਹਲਕਾ ਫ਼ਿਰੋਜਪੁਰ ਤੋਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ , ਆਮ ਆਦਮੀ ਪਾਰਟੀ ਤੇ ਭਾਰਤੀ ਜਨਤਾ ਪਾਰਟੀ ਵਿਚ ਫਸਵਾਂ ਮੁਕਾਬਲਾ ਚੱਲ ਰਿਹਾ ਹੈ। ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ 1412 ਵੋਟਾਂ ਦੇ ਨਾਲ ਭਾਜਪਾ ਦੇ ਰਾਣਾ ਗੁਰਮੀਤ ਸਿੰਘ ਸੋਢੀ ਤੋਂ ਅੱਗੇ ਹੋ ਗਏ ਹਨ। ਆਮ ਆਦਮੀ ਪਾਰਟੀ ਦੇ ਜਗਦੀਪ ਸਿੰਘ ਕਾਕਾ ਬਰਾੜ 1706 ਵੋਟਾਂ ਦੇ ਫ਼ਰਕ ਦੇ ਨਾਲ ਤੀਸਰੇ ਨੰਬਰ ਤੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨਰਦੇਵ ਸਿੰਘ ਬੌਬੀ ਮਾਨ 4258 ਵੋਟਾਂ ਦੇ ਫ਼ਰਕ ਦੇ ਨਾਲ ਚੌਥੇ ਨੰਬਰ ਤੇ ਚੱਲ ਰਹੇ ਹਨ।