ਵਿਧਾਨ ਸਭਾ ਹਲਕਾ ਅਜਨਾਲਾ ਤੋਂ 'ਆਪ' ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੂੰ ਸਭ ਤੋਂ ਵੱਧ ਵੋਟਾਂ ਮਿਲੀਆਂ, ਸਾਰੇ ਉਮੀਦਵਾਰਾਂ ਤੋਂ 5035 ਵੱਧ ਵੋਟਾਂ ਲਈਆਂ

ਵਿਧਾਨ ਸਭਾ ਹਲਕਾ ਅਜਨਾਲਾ ਤੋਂ 'ਆਪ' ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੂੰ ਸਭ ਤੋਂ ਵੱਧ ਵੋਟਾਂ ਮਿਲੀਆਂ, ਸਾਰੇ ਉਮੀਦਵਾਰਾਂ ਤੋਂ 5035 ਵੱਧ ਵੋਟਾਂ ਲਈਆਂ

ਅਜਨਾਲਾ, 4 ਜੂਨ (ਗੁਰਪ੍ਰੀਤ ਸਿੰਘ ਢਿੱਲੋ)-ਲੋਕ ਸਭਾ ਹਲਕਾ ਅੰਮ੍ਰਿਤਸਰ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਅਜਨਾਲਾ ਦੀ ਗਿਣਤੀ ਸਮਾਪਤ ਹੋ ਚੁੱਕੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੂੰ 35344 ਵੋਟਾਂ, ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੂੰ 30309 ਵੋਟਾਂ, ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੂੰ 14404 ਵੋਟਾਂ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਨੂੰ 17946 ਵੋਟਾਂ , ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਇਮਾਨ ਸਿੰਘ ਮਾਨ ਨੂੰ 4479 ਵੋਟਾਂ ਮਿਲੀਆਂ ਹਨ, 'ਆਪ' ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੂੰ ਸਾਰੇ ਉਮੀਦਵਾਰਾਂ ਤੋਂ 5035 ਵੱਧ ਵੋਟਾਂ ਮਿਲੀਆਂ ਹਨ।